By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਪੰਜਾਬ ਵਿੱਚ ਬਿਜਲੀ ਮਹਿੰਗੀ ਕਰਨ ਦਾ ਹਲੇ ਕੋਈ ਪ੍ਰਸਤਾਵ ਨਹੀਂ – ਬਿਜਲੀ ਮੰਤਰੀ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Punjab > ਪੰਜਾਬ ਵਿੱਚ ਬਿਜਲੀ ਮਹਿੰਗੀ ਕਰਨ ਦਾ ਹਲੇ ਕੋਈ ਪ੍ਰਸਤਾਵ ਨਹੀਂ – ਬਿਜਲੀ ਮੰਤਰੀ
PunjabmogaPolitics

ਪੰਜਾਬ ਵਿੱਚ ਬਿਜਲੀ ਮਹਿੰਗੀ ਕਰਨ ਦਾ ਹਲੇ ਕੋਈ ਪ੍ਰਸਤਾਵ ਨਹੀਂ – ਬਿਜਲੀ ਮੰਤਰੀ

Talk Hindustan
Last updated: 2023/12/19 at 4:02 AM
Talk Hindustan
Share
3 Min Read
ਪੰਜਾਬ ਵਿੱਚ ਬਿਜਲੀ ਮਹਿੰਗੀ ਕਰਨ ਦਾ ਹਲੇ ਕੋਈ ਪ੍ਰਸਤਾਵ ਨਹੀਂ – ਬਿਜਲੀ ਮੰਤਰੀ
SHARE
ਕਿਹਾ, ਭਗਵੰਤ ਮਾਨ ਸਰਕਾਰ ਨੇ ਬਿਜਲੀ ਬੋਰਡ 1880 ਕਰੋੜ ਦੇ ਘਾਟੇ ਵਿਚੋਂ ਕੱਢ ਕੇ 564 ਕਰੋੜ ਰੁਪਏ ਮੁਨਾਫ਼ੇ ਵਿੱਚ ਕੀਤਾ
– ਪੰਜਾਬ ਸਰਕਾਰ ਸੂਬੇ ਨੂੰ ਸਹੀ ਅਰਥਾਂ ਵਿੱਚ ਰੰਗਲਾ ਪੰਜਾਬ ਬਣਾਉਣ ਲਈ ਯਤਨਸ਼ੀਲ – ਹਰਭਜਨ ਸਿੰਘ ਈ ਟੀ ਓ
ਮੋਗਾ, :  ਦਸੰਬਰ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਵਿਭਾਗਾਂ ਦੇ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਈ ਟੀ ਓ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਬਿਜਲੀ ਮਹਿੰਗੀ ਕਰਨ ਦਾ ਹਲੇ ਕੋਈ ਪ੍ਰਸਤਾਵ ਨਹੀਂ ਹੈ। ਉਹ ਅੱਜ ਸਥਾਨਕ ਨਿੱਜੀ ਸਕੂਲ ਵਿੱਚ ਇੱਕ ਸਮਾਗਮ ਵਿਚ ਸ਼ਿਰਕਤ ਕਰਨ ਲਈ ਆਏ ਸਨ। ਇਸ ਮੌਕੇ ਉਹਨਾਂ ਨਾਲ ਹਲਕਾ ਮੋਗਾ ਦੇ ਵਿਧਾਇਕ ਡਾਕਟਰ ਅਮਨਦੀਪ ਕੌਰ ਅਰੋੜਾ, ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਸ੍ਰ ਮਨਜੀਤ ਸਿੰਘ ਬਿਲਾਸਪੁਰ, ਨਗਰ ਨਿਗਮ ਮੋਗਾ ਦੇ ਮੇਅਰ ਸ੍ਰ ਬਲਜੀਤ ਸਿੰਘ ਚਾਨੀ, ਮਾਰਕੀਟ ਕਮੇਟੀ ਮੋਗਾ ਦੇ ਚੇਅਰਮੈਨ ਸ੍ਰ ਹਰਜਿੰਦਰ ਸਿੰਘ ਰੋਡੇ ਅਤੇ ਹੋਰ ਵੀ ਹਾਜ਼ਰ ਸਨ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਭਜਨ ਸਿੰਘ ਈ ਟੀ ਓ ਨੇ ਕਿਹਾ ਕਿ ਜਦੋਂ ਦੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਬਣੀ ਹੈ ਉਦੋਂ ਤੋਂ ਪੰਜਾਬ ਸਰਕਾਰ ਨੇ ਬਿਜਲੀ ਦੇ ਰੇਟ ਨਹੀਂ ਵਧਾਏ ਹਨ। ਉਹਨਾਂ ਕਿਹਾ ਕਿ ਪੰਜਾਬ ਵਿੱਚ ਬਿਜਲੀ ਫਰੀ ਕੀਤੀ ਨੂੰ 17 ਮਹੀਨੇ ਤੋਂ ਵਧੇਰੇ ਦਾ ਸਮਾਂ ਹੋ ਗਿਆ ਹੈ। ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਨੇ ਆਪਣੀ ਪਹਿਲੀ ਚੋਣ ਗਰੰਟੀ ਮੁਫ਼ਤ ਬਿਜਲੀ ਦੇ ਕੇ ਪੂਰੀ ਕੀਤੀ ਸੀ। ਉਹਨਾਂ ਕਿਹਾ ਕਿ ਇਸ ਤੋਂ ਬਾਅਦ ਬਿਜਲੀ ਵਿਭਾਗ ਵਿਚ ਕਈ ਸੁਧਾਰ ਕੀਤੇ ਗਏ ਹਨ। ਜਦੋਂ ਉਹਨਾਂ ਦੀ ਸਰਕਾਰ ਨੇ ਸੱਤਾ ਸੰਭਾਲੀ ਸੀ ਤਾਂ ਉਸ ਵੇਲੇ ਬਿਜਲੀ ਬੋਰਡ 1880 ਕਰੋੜ ਰੁਪਏ ਦੇ ਘਾਟੇ ਵਿਚ ਚੱਲ ਰਿਹਾ ਸੀ।
ਪਰ ਪੰਜਾਬ ਸਰਕਾਰ ਦੇ ਸੁਯੋਗ ਉਪਰਾਲਿਆਂ ਨਾਲ ਅੱਜ ਬੋਰਡ ਨੂੰ 564 ਕਰੋੜ ਰੁਪਏ ਮੁਨਾਫ਼ੇ ਵਿੱਚ ਕਰ ਦਿੱਤਾ ਗਿਆ ਹੈ। ਹੁਣ ਵੀ ਬਿਜਲੀ ਖੇਤਰ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਸਕੂਲਾਂ ਵਿੱਚ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ਼ ਭਰਤੀ ਕਰਨ ਦੇ ਨਾਲ ਨਾਲ ਸਕੂਲਾਂ ਨੂੰ ਸਕੂਲ ਆਫ ਐਮੀਨਾਸ ਬਣਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਸਹੀ ਅਰਥਾਂ ਵਿੱਚ ਰੰਗਲਾ ਪੰਜਾਬ ਬਣਾਉਣ ਲਈ ਯਤਨਸ਼ੀਲ ਹੈ।
TAGGED: Political
Share This Article
Facebook Twitter Whatsapp Whatsapp Telegram Copy Link
Share
Previous Article ਦ ਓਪਨ ਡੋਰ ਚਰਚ ਖੋਜੇਵਾਲਾ ਤੋਂ 21 ਦਿਸੰਬਰ ਨੂੰ 32 ਵੀ ਸ਼ਾਨਦਾਰ ਸ਼ੋਭਾ ਯਾਤਰਾ ਹੋਵੇਗੀ ਰਵਾਨਾ – ਪਾਸਟਰ ਦਿਓਲ ਦ ਓਪਨ ਡੋਰ ਚਰਚ ਖੋਜੇਵਾਲਾ ਤੋਂ 21 ਦਿਸੰਬਰ ਨੂੰ 32 ਵੀ ਸ਼ਾਨਦਾਰ ਸ਼ੋਭਾ ਯਾਤਰਾ ਹੋਵੇਗੀ ਰਵਾਨਾ – ਪਾਸਟਰ ਦਿਓਲ
Next Article ਪੁਲਿਸ ਕਮਿਸ਼ਨਰ ਜਲੰਧਰ ਸਵਪਨ ਸ਼ਰਮਾ ਨੇ  06 ਪੁਲਿਸ ਅਧਿਕਾਰੀਆਂ ਨੂੰ ਕੀਤਾ  ਬਰਖਾਸਤ ਪੁਲਿਸ ਕਮਿਸ਼ਨਰ ਜਲੰਧਰ ਸਵਪਨ ਸ਼ਰਮਾ ਨੇ 06 ਪੁਲਿਸ ਅਧਿਕਾਰੀਆਂ ਨੂੰ ਕੀਤਾ ਬਰਖਾਸਤ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?