By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਐਸਐਚਓ ਤੇ ਏਐਸਆਈ ਨੂੰ 6500 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Punjab > ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਐਸਐਚਓ ਤੇ ਏਐਸਆਈ ਨੂੰ 6500 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Punjab

ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਐਸਐਚਓ ਤੇ ਏਐਸਆਈ ਨੂੰ 6500 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ

Talk Hindustan
Last updated: 2022/12/24 at 7:23 PM
Talk Hindustan
Share
2 Min Read
ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਐਸਐਚਓ ਤੇ ਏਐਸਆਈ ਨੂੰ 6500 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
SHARE

ਜਲੰਧਰ/ਚੰਡੀਗੜ੍ਹ, 24 ਦਸੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ਨੀਵਾਰ ਨੂੰ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਕਪੂਰਥਲਾ ਜ਼ਿਲੇ ਦੇ ਥਾਣਾ ਢਿੱਲਵਾਂ, ਜ਼ਿਲ੍ਹਾ ਕਪੂਰਥਲਾ ਵਿੱਚ ਐਸ.ਐਚ.ਓ ਵਜੋਂ ਤਾਇਨਾਤ ਸਬ ਇੰਸਪੈਕਟਰ (ਐਸਆਈ) ਹਰਪਾਲ ਸਿੰਘ (82/ਜਲੰਧਰ) ਅਤੇ ਉਸ ਦੇ ਅਧੀਨ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਹਰਵੰਤ ਸਿੰਘ (405/ਕਪੂਰਥਲਾ) ਨੂੰ 6,500 ਰੁਪਏ ਦੀ ਰਿਸ਼ਵਤ ਲੈਣ ਅਤੇ ਹੋਰ 50,000 ਰੁਪਏ ਰਿਸ਼ਵਤ ਦੀ ਮੰਗ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਪੁਲਿਸ ਮੁਲਾਜ਼ਮਾਂ ਨੂੰ ਸ਼ਿਕਾਇਤਕਰਤਾ ਇਕਬਾਲ ਸਿੰਘ ਵਾਸੀ ਪਿੰਡ ਪੰਡੋਰੀ ਕੱਦ, ਜ਼ਿਲ੍ਹਾ ਹੁਸ਼ਿਆਰਪੁਰ ਤੋਂ 6,500 ਰੁਪਏ ਦੀ ਰਿਸ਼ਵਤ ਹਾਸਲ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।

ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮਾਂ ਨੇ ਆਪਸ ਵਿੱਚ ਮਿਲੀਭੁਗਤ ਕਰਕੇ ਉਸ ਵਿਰੁੱਧ ਐਨਡੀਪੀਐਸ ਤਹਿਤ ਕੇਸ ਦਰਜ ਕਰਨ ਦੀ ਧਮਕੀ ਦੇ ਕੇ ਉਸ ਕੋਲੋਂ 6500 ਰੁਪਏ ਰਿਸ਼ਵਤ ਵਜੋਂ ਲੈ ਲਏ ਅਤੇ ਉਸਦੀ ਕਾਰ, ਆਧਾਰ ਕਾਰਡ, ਡਰਾਈਵਿੰਗ ਲਾਇਸੰਸ ਅਤੇ ਏਟੀਐਮ ਕਾਰਡ ਜ਼ਬਤ ਕਰ ਲਿਆ।

ਉਹ ਮੁਲਾਜਮ ਉਸਦੀ ਗੱਡੀ ਅਤੇ ਦਸਤਾਵੇਜ਼ ਛੱਡਣ ਬਦਲੇ ਉਸ ਕੋਲੋਂ 50,000 ਰੁਪਏ ਦੀ ਹੋਰ ਮੰਗ ਕਰ ਰਹੇ ਹਨ। ਇਸ ਬਾਰੇ ਸ਼ਿਕਾਇਤਕਰਤਾ ਨੇ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ‘ਤੇ ਵੀ ਸ਼ਿਕਾਇਤ ਦਰਜ ਕਰਵਾ ਦਿੱਤੀ। ਉਕਤ ਦੋਸ਼ੀ ਪੁਲਿਸ ਮੁਲਾਜਮਾਂ ਨੇ ਉਸਦੀ ਗੱਡੀ ਨੂੰ ਦਸ ਦਿਨਾਂ ਤੱਕ ਆਪਣੇ ਕਬਜੇ ਵਿੱਚ ਰੱਖਿਆ ਅਤੇ ਜਦੋਂ ਉਸਨੇ ਆਨਲਾਈਨ ਸ਼ਿਕਾਇਤ ਦਰਜ ਕਰਵਾਈ ਤਾਂ ਉਸਨੂੰ ਗੱਡੀ ਸਮੇਤ ਸਾਰੇ ਦਸਤਾਵੇਜ ਵਾਪਸ ਕਰ ਦਿੱਤੇ।

ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਆਨਲਾਈਨ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਜਾਂਚ ਕੀਤੀ ਹੈ ਅਤੇ ਦੋਵੇਂ ਦੋਸ਼ੀ ਪੁਲਿਸ ਮੁਲਾਜਮਾਂ ਨੂੰ ਸ਼ਿਕਾਇਤਕਰਤਾ ਕੋਲੋਂ 6,500 ਰੁਪਏ ਦੀ ਰਿਸ਼ਵਤ ਹਾਸਲ ਕਰਨ ਅਤੇ 50,000 ਰੁਪਏ ਹੋਰ ਰਿਸ਼ਵਤ ਦੀ ਮੰਗ ਕਰਨ ਲਈ ਦੋਸ਼ੀ ਪਾਏ ਜਾਣ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਗਿਆ ਹੈ।

ਇਸ ਸਬੰਧ ਵਿੱਚ ਉਪਰੋਕਤ ਦੋਵਾਂ ਪੁਲਿਸ ਮੁਲਾਜਮਾਂ ਦੇ ਖਿਲਾਫ ਆਈਪੀਸੀ ਦੀ ਧਾਰਾ 389, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

TAGGED: Vigilance Bureau
Share This Article
Facebook Twitter Whatsapp Whatsapp Telegram Copy Link
Share
Previous Article हरी चंद राष्ट्रीय वाल्मीकि धर्मयुद्ध मोर्चा के जिला महासचिव नियुक्त हरी चंद राष्ट्रीय वाल्मीकि धर्मयुद्ध मोर्चा के जिला महासचिव नियुक्त
Next Article सोशल मीडिया पर विधायक राणा के खिलाफ आपत्तिजनक पोस्ट डालने के मामले में थाना सिटी कपूरथला ने की एफआईआर दर्ज सोशल मीडिया पर विधायक राणा के खिलाफ आपत्तिजनक पोस्ट डालने के मामले में थाना सिटी कपूरथला ने की एफआईआर दर्ज
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?