By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਜਦੋਂ ਸੰਗਰੂਰ ਦੇ ਡਿਪਟੀ ਕਮਿਸ਼ਨਰ ਅਤੇ ਐੱਸ ਐੱਸ ਪੀ ਪਰਾਲੀ ਦੀ ਅੱਗ ਬੁਝਾਉਣ ਲਈ ਖੇਤਾਂ ਵਿਚ ਖੁਦ ਪਹੁੰਚੇ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Punjab > ਜਦੋਂ ਸੰਗਰੂਰ ਦੇ ਡਿਪਟੀ ਕਮਿਸ਼ਨਰ ਅਤੇ ਐੱਸ ਐੱਸ ਪੀ ਪਰਾਲੀ ਦੀ ਅੱਗ ਬੁਝਾਉਣ ਲਈ ਖੇਤਾਂ ਵਿਚ ਖੁਦ ਪਹੁੰਚੇ
Punjabsangrur

ਜਦੋਂ ਸੰਗਰੂਰ ਦੇ ਡਿਪਟੀ ਕਮਿਸ਼ਨਰ ਅਤੇ ਐੱਸ ਐੱਸ ਪੀ ਪਰਾਲੀ ਦੀ ਅੱਗ ਬੁਝਾਉਣ ਲਈ ਖੇਤਾਂ ਵਿਚ ਖੁਦ ਪਹੁੰਚੇ

Talk Hindustan
Last updated: 2025/11/04 at 9:26 PM
Talk Hindustan
Share
3 Min Read
ਜਦੋਂ ਸੰਗਰੂਰ ਦੇ ਡਿਪਟੀ ਕਮਿਸ਼ਨਰ ਅਤੇ ਐੱਸ ਐੱਸ ਪੀ ਪਰਾਲੀ ਦੀ ਅੱਗ ਬੁਝਾਉਣ ਲਈ ਖੇਤਾਂ ਵਿਚ ਖੁਦ ਪਹੁੰਚੇ
SHARE

– ਤੁਰੰਤ ਬੁਝਾਈ ਅੱਗ, ਬਣਦੀ ਕਾਰਵਾਈ ਕਰਨ ਦੀ ਹਦਾਇਤ

– ਡਿਪਟੀ ਕਮਿਸ਼ਨਰ ਨੇ ਕਿਹਾ! ਕਿਸੇ ਵੀ ਹੀਲੇ ਅੱਗ ਦੀਆਂ ਘਟਨਾਵਾਂ ਵਧਣ ਨਹੀਂ ਦਿੱਤੀਆਂ ਜਾਣਗੀਆਂ

– ਅੱਗ ਲਾਉਣ ਵਾਲੇ ਕਿਸਾਨਾਂ ਅਤੇ ਲਾਪਰਵਾਹ ਅਧਿਕਾਰੀਆਂ ਖ਼ਿਲਾਫ਼ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ – ਐੱਸ ਐੱਸ ਪੀ

– ਪਰਾਲੀ ਦਾ ਉਚਿੱਤ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਨੂੰ ਖੇਤਾਂ ਵਿੱਚ ਜਾ ਕੇ ਕੀਤਾ ਉਤਸ਼ਾਹਿਤ

ਭਵਾਨੀਗੜ੍ਹ/ਸੰਗਰੂਰ, 4 ਨਵੰਬਰ (000) – ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਪੂਰੀ ਤਰ੍ਹਾਂ ਨਾਲ ਨੱਥ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਸੰਗਰੂਰ ਵੱਲੋਂ ਹਰ ਹੀਲਾ ਵਰਤਿਆ ਜਾ ਰਿਹਾ ਹੈ। ਇਸ ਤਹਿਤ ਅੱਜ ਸੰਗਰੂਰ ਦੇ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਚਾਬਾ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ੍ਰ ਸਰਤਾਜ ਸਿੰਘ ਚਾਹਲ ਜਦੋਂ ਖੇਤਾਂ ਵਿੱਚ ਗਸ਼ਤ ਕਰ ਰਹੇ ਸਨ ਤਾਂ ਉਹਨਾਂ ਸੜਕ ਤੋਂ ਦੇਖਿਆ ਕਿ ਪਿੰਡ ਗੁਰਦਾਸਪੁਰਾ ਅਤੇ ਪਿੰਡ ਖੁਰਾਣਾ ਵਿੱਚ ਕਿਸਾਨਾਂ ਵਲੋਂ ਪਰਾਲੀ ਨੂੰ ਅੱਗ ਲਗਾਈ ਗਈ ਹੈ ਤਾਂ ਉਹ ਖੁਦ ਕਿਸਾਨਾਂ ਦੇ ਖੇਤ ਵਿਚ ਪਹੁੰਚ ਗਏ। ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਦੇ ਹੁਕਮ ਉੱਤੇ ਉਥੇ ਖੇਤੀਬਾੜੀ ਵਿਭਾਗ ਟੀਮ ਵੀ ਤੁਰੰਤ ਪਹੁੰਚ ਗਈ ਅਤੇ ਇਸ ਅੱਗ ਉੱਤੇ ਕਾਬੂ ਪਾ ਲਿਆ ਗਿਆ।

ਦੱਸਣਯੋਗ ਹੈ ਕਿ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਚਾਬਾ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ੍ਰ ਸਰਤਾਜ ਸਿੰਘ ਚਾਹਲ ਅੱਜ ਫੀਲਡ ਵਿੱਚ ਪਰਾਲੀ ਦਾ ਉਚਿੱਤ ਪ੍ਰਬੰਧਨ ਕਰਨ ਵਾਲੇ ਅਤੇ ਕਣਕ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ ਦੌਰਾ ਕਰ ਰਹੇ ਸਨ ਕਿ ਉਹਨਾਂ ਨੂੰ ਇਹ ਖ਼ਬਰ ਮਿਲੀ ਕਿ ਉਕਤ ਪਿੰਡਾਂ ਦੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾਈ ਗਈ ਹੈ ਜਿਸ ਉੱਤੇ ਦੋਵੇਂ ਅਧਿਕਾਰੀ ਖੁਦ ਉਥੇ ਪਹੁੰਚ ਗਏ ਅਤੇ ਇਹ ਅੱਗ ਪਹਿਲੇ ਖੇਤ ਵਿਚ ਹੀ ਬੁਝਾ ਦਿੱਤੀ ਗਈ। ਇਸ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਮੌਕੇ ਉਤੇ ਸੰਬੰਧਤ ਕਿਸਾਨਾਂ ਖ਼ਿਲਾਫ਼ ਕਾਰਵਾਈ ਕਰਨ ਬਾਰੇ ਹਦਾਇਤ ਕਰ ਦਿੱਤੀ ਗਈ।

ਇਸ ਮੌਕੇ ਉੱਤੇ ਹਾਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਜ਼ਿਲ੍ਹਾ ਸੰਗਰੂਰ ਵਿੱਚ ਕਿਸੇ ਵੀ ਹੀਲੇ ਅੱਗ ਦੀਆਂ ਘਟਨਾਵਾਂ ਵਧਣ ਨਹੀਂ ਦਿੱਤੀਆਂ ਜਾਣਗੀਆਂ। ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਇਸ ਵਾਰ ਪਰਾਲੀ ਸਾੜਨ ਦੀਆਂ ਘਟਨਾਵਾਂ ਉੱਤੇ ਮਾਨਯੋਗ ਸੁਪਰੀਮ ਕੋਰਟ ਅਤੇ ਵਾਤਾਵਰਨ ਪਲੀਤ ਹੋਣ ਤੋਂ ਰੋਕਣ ਵਿੱਚ ਲੱਗੀਆਂ ਕੇਂਦਰੀ ਏਜੰਸੀਆਂ ਵੱਲੋਂ ਸਿੱਧੀ ਨਜ਼ਰ ਰੱਖੀ ਜਾ ਰਹੀ ਹੈ। ਇਹ ਸਾਰਾ ਵਰਤਾਰਾ ਸੈਟੇਲਾਈਟ ਰਾਹੀਂ ਮੌਨੀਟਰ ਕੀਤਾ ਜਾ ਰਿਹਾ ਹੈ। ਉਹਨਾਂ ਪ੍ਰਸ਼ਾ਼ਸ਼ਨਿਕ ਅਤੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਪ੍ਰਤੀ ਜ਼ੀਰੋ ਟੋਲਰੈਂਸ ਨੀਤੀ ਨੂੰ ਅਪਣਾਇਆ ਜਾਵੇ।

ਇਸ ਮੌਕੇ ਹਾਜ਼ਰ ਜ਼ਿਲ੍ਹਾ ਪੁਲਿਸ ਮੁਖੀ ਸ੍ਰ ਸਰਤਾਜ ਸਿੰਘ ਚਾਹਲ ਵੱਲੋਂ ਸਪੱਸ਼ਟ ਕੀਤਾ ਗਿਆ ਕਿ ਜੇਕਰ ਕੋਈ ਵੀ ਕਿਸਾਨ ਖੇਤ ਵਿੱਚ ਅੱਗ ਲਗਾਉਂਦਾ ਹੈ ਤਾਂ ਕਿਸਾਨ ਨੂੰ ਜ਼ੁਰਮਾਨਾ ਅਤੇ ਸਜ਼ਾ ਦੇਣ ਦੇ ਨਾਲ ਨਾਲ ਸਬੰਧਤ ਸੀਨੀਅਰ ਅਧਿਕਾਰੀਆਂ ਨੂੰ ਵੀ ਗੰਭੀਰ ਨਤੀਜੇ ਭੁਗਤਣੇ ਪੈਣਗੇ।

ਇਸ ਤੋਂ ਪਹਿਲਾਂ ਉਕਤ ਦੋਵੇਂ ਅਧਿਕਾਰੀਆਂ ਨੇ ਖੇਤਾਂ ਵਿੱਚ ਪਰਾਲੀ ਦਾ ਉਚਿੱਤ ਪ੍ਰਬੰਧਨ ਕਰਨ ਵਾਲੇ ਅਤੇ ਕਣਕ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਉਤਸ਼ਾਹਿਤ ਕੀਤਾ ਅਤੇ ਹੋਰ ਕਿਸਾਨਾਂ ਨੂੰ ਵੀ ਵਾਤਾਵਰਣ ਨੂੰ ਬਚਾਉਣ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਇਸ ਮੌਕੇ ਉਹਨਾਂ ਨਾਲ ਮੁੱਖ ਖੇਤੀਬਾੜੀ ਅਫ਼ਸਰ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

TAGGED: administration
Share This Article
Facebook Twitter Whatsapp Whatsapp Telegram Copy Link
Share
Previous Article गुरू गोबिंद सिंह स्टेडियम में लाइट एंड साउंड शो में उमड़ा संगत का सैलाब,15 हजार से अधिक ने की शिरकत गुरू गोबिंद सिंह स्टेडियम में लाइट एंड साउंड शो में उमड़ा संगत का सैलाब,15 हजार से अधिक ने की शिरकत
Next Article ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਮਹਾਨ ਗੁਰਮਿਤ ਸਮਾਗਮ ਕਰਵਾਇਆ ਗਿਆ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਮਹਾਨ ਗੁਰਮਿਤ ਸਮਾਗਮ ਕਰਵਾਇਆ ਗਿਆ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?