ਆਮ ਆਦਮੀ ਪਾਰਟੀ ਦੇ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਾ ਦੇਹਾਂਤ
ਬਰਨਾਲਾ ਦੇ ਭਦੌੜ ਤੋਂ ਸਾਬਕਾ ਮੁਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਿਧਾਨ ਸਭਾ ਇਲੈਕਸ਼ਨ ਵਿਚ ਹਰਾਉਣ ਵਾਲੇ ਆਮ ਆਦਮੀ ਪਾਰਟੀ ਦੇ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਦਾ ਦੇਹਾਂਤ ਹੋ ਗਿਆ ਹੈ। ‘ਆਪ’ ਵਿਧਾਇਕ ਦੇ ਪਿਤਾ ਦਾ ਲੁਧਿਆਣਾ ਦੇ ਡੀਐਮਸੀ ‘ਚ ਇਲਾਜ ਚੱਲ ਰਿਹਾ ਸੀ। ਜਿੱਥੇ ਅੱਜ ਉਨ੍ਹਾਂ ਨੇ ਆਖਰੀ ਸਾਹ ਲਿਆ। ਇਸ ਦੋਰਾਨ ਉਨ੍ਹਾਂ ਦੇ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ। ਦੱਸ ਦੇਈਏ ਕਿ ਉਗੋਕੇ ਦੇ ਪਿਤਾ ਨੇ ਗਲਤੀ ਨਾਲ ਗਲਤ ਦਵਾਈ ਖਾ ਲਈ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਸਿਹਤ ਵਿਗੜਨ ‘ਤੇ ਉਨ੍ਹਾਂ ਨੂੰ ਤੁਰੰਤ ਡੀਐਮਸੀ ਹਸਪਤਾਲ ਲੁਧਿਆਣਾ ਵਿੱਚ ਦਾਖਲ ਕਰਵਾਇਆ ਗਿਆ ਸੀ। ‘ਆਪ’ ਵਿਧਾਇਕ ਲਾਭ ਸਿੰਘ ਉਗੋਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਹਰਾ ਕੇ ਸੁਰਖੀਆਂ ‘ਚ ਆ ਗਏ ਹਨ।