ਜਲੰਧਰ: ਨਿਰਮਲ ਸਿੰਘ PPS, ਵੱਲੋਂ ਕਮਿਸ਼ਨਰੇਟ ਜਲੰਧਰ ਵਿਖੇ ਏਸੀਪੀ ਸੈਂਟਰਲ ਵਜੋਂ ਚਾਰਜ ਸੰਭਾਲਣ ਤੋਂ ਪਹਿਲਾਂ ਮਾਨਯੋਗ ਕਮਿਸ਼ਨਰ ਪੁਲਿਸ ਜਲੰਧਰ ਸ੍ਰੀ ਗੁਰਸ਼ਰਨ ਸਿੰਘ ਸੰਧੂ ਆਈ ਪੀ ਐਸ, ਜੀ ਨਾਲ ਮੁਲਾਕਾਤ ਕੀਤੀ । ਨਿਰਮਲ ਸਿੰਘ ਜਲੰਧਰ ਵਿਚ ਕਾਫੀ ਅਹੁਦਿਆਂ ਤੇ ਸੇਵਾਵਾਂ ਦੇ ਚੁੱਕੇ ਹਨ। ਏਸੀਪੀ ਨਿਰਮਲ ਸਿੰਘ ਨੇ ਕਿਹਾ ਕਿ ਆਮ ਪਬਲਿਕ ਅਤੇ ਸਮਾਜਿਕ ਸੇਵਾਵਾਂ ਨਿਭਾਉਣ ਵਾਲਿਆ ਸੁਸਾਇਟੀਆਂ ਦੇ ਸਹਿਯੋਗ ਨਾਲ ਸ਼ਹਿਰ ਵਿਚ ਗੈਰ-ਕਨੂੰਨੀ ਧੰਦੇ ਬੰਦ ਕੀਤੇ ਜਾਣਗੇ ਮਾੜੇ ਅਨਸਰਾਂ ਦੀਆਂ ਗਤੀਵਿਧੀਆਂ ਤੇ ਪੂਰੀ ਨਜ਼ਰ ਰੱਖੀ ਜਾਵੇਗੀ ਅਤੇ ਕ੍ਰਿਮੀਨਲ ਵਿਅਕਤੀਆਂ ਨੂੰ ਨਕੇਲ ਪਾਈ ਜਾਵੇਗੀ ਅਤੇ ਸਲਾਖਾਂ ਦੇ ਪਿੱਛੇ ਪਹੁੰਚਾਇਆ ਜਾਵੇਗਾ।