By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਕੈਬਨਿਟ ਮੰਤਰੀ ਜਿੰਪਾ ਨੇ 21 ਨਵ-ਨਿਯੁਕਤ ਡਾਕਟਰਾਂ ਨੂੰ ਸੌਂਪੇ ਨਿਯੁਕਤੀ ਪੱਤਰ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > hoshairpur > ਕੈਬਨਿਟ ਮੰਤਰੀ ਜਿੰਪਾ ਨੇ 21 ਨਵ-ਨਿਯੁਕਤ ਡਾਕਟਰਾਂ ਨੂੰ ਸੌਂਪੇ ਨਿਯੁਕਤੀ ਪੱਤਰ
hoshairpurPoliticsPunjabTopics

ਕੈਬਨਿਟ ਮੰਤਰੀ ਜਿੰਪਾ ਨੇ 21 ਨਵ-ਨਿਯੁਕਤ ਡਾਕਟਰਾਂ ਨੂੰ ਸੌਂਪੇ ਨਿਯੁਕਤੀ ਪੱਤਰ

Talk Hindustan
Last updated: 2024/02/22 at 10:19 PM
Talk Hindustan
Share
2 Min Read
ਕੈਬਨਿਟ ਮੰਤਰੀ ਜਿੰਪਾ ਨੇ 21 ਨਵ-ਨਿਯੁਕਤ ਡਾਕਟਰਾਂ ਨੂੰ ਸੌਂਪੇ ਨਿਯੁਕਤੀ ਪੱਤਰ
SHARE
ਹੁਸ਼ਿਆਰਪੁਰ, 22 ਫਰਵਰੀ : : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਲੋਕ ਹਿੱਤ ਵਿਚ ਸਿਹਤ ਸੇਵਾਵਾਂ ਵਿਚ ਕ੍ਰਾਂਤੀਕਾਰੀ ਬਦਲਾਅ ਕੀਤੇ ਗਏ ਹਨ, ਜਿਸ ਨਾਲ ਸੂਬਾ ਵਾਸੀਆਂ ਨੂੰ ਕਾਫ਼ੀ ਰਾਹਤ ਮਿਲੀ ਹੈ। ਉਹ ਅੱਜ ਸਿਵਲ ਸਰਜਨ ਦਫ਼ਤਰ ਹੁਸ਼ਿਆਰਪੁਰ ਵਿਖੇ ਆਮ ਆਦਮੀ ਕਲੀਨਿਕਾਂ ਲਈ ਨਿਯੁਕਤ ਕੀਤੇ ਡਾਕਟਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਦੌਰਾਨ ਸੰਬੋਧਨ ਕਰ ਰਹੇ ਸਨ।
ਉਨ੍ਹਾਂ ਕਿਹਾ ਕਿ ਅੱਜ ਜ਼ਿਲ੍ਹੇ ਦੇ ਵੱਖ-ਵੱਖ ਆਮ ਆਦਮੀ ਕਲੀਨਿਕਾਂ ਲਈ 21 ਡਾਕਟਰ ਨਿਯੁਕਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿਚ ਹੁਣ ਤੱਕ ਖੁੱਲ੍ਹੇ 700 ਆਮ ਆਦਮੀ ਕਲੀਨਿਕਾਂ ਦਾ ਕਰੀਬ 35 ਲੱਖ ਲੋਕ ਲਾਭ ਲੈ ਚੁੱਕੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਡੋਰ ਸਟੈਪ ’ਤੇ ਗੁਣਵੱਤਾਪੂਰਨ ਸਿਹਤ ਸੁਵਿਧਾਵਾਂ ਦੇਣ ਦੇ ਉਦੇਸ਼ ਨਾਲ ਸੂਬੇ ਵਿਚ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ, ਜਿਸ ਨੇ ਪੰਜਾਬ ਸਰਕਾਰ ਦੇ ਸਿਹਤਮੰਦ ਪੰਜਾਬ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿਚ ਲੋਕਾਂ ਦਾ ਜਿਥੇ ਮੁਫ਼ਤ ਇਲਾਜ ਕਰਕੇ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ,
ਉਥੇ ਉਨ੍ਹਾਂ ਦੇ ਕਈ ਤਰ੍ਹਾਂ ਦੇ ਟੈਸਟ ਵੀ ਮੁਫ਼ਤ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਦੋ ਸਾਲਾਂ ਤੋਂ ਘੱਟ ਸਮੇਂ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਹੈ, ਜਿਸ ਵਿਚ 600 ਯੂਨਿਟ ਬਿਜਲੀ ਮੁਆਫ਼, ਆਮ ਆਦਮੀ ਕਲੀਨਿਕ, ਨੌਜਵਾਨਾਂ ਨੂੰ ਰੋਜ਼ਗਾਰ ਦੇਣਾ ਆਦਿ ਮੁੱਖ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿਚ ਇਕ ਸਕਾਰਾਤਮਕ ਬਦਲਾਅ ਲਈ ਕੰਮ ਕਰ ਰਹੀ ਹੈ, ਤਾਂ ਜੋ ਲੋਕਾਂ ਨੂੰ ਇਕ ਵਧੀਆ ਮਾਹੌਲ ਦਿੱਤਾ ਜਾ ਸਕੇ। ਇਸ ਮੌਕੇ ਸਿਵਲ ਸਰਜਨ ਡਾ. ਬਲਵਿੰਦਰ ਕੁਮਾਰ ਡੁਮਾਣਾ, ਐਸ.ਐਮ.ਓ ਡਾ. ਮਨਮੋਹਨ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।
TAGGED: Medical, Political
Share This Article
Facebook Twitter Whatsapp Whatsapp Telegram Copy Link
Share
Previous Article सांसद, डिप्टी कमिश्नर एवं पुलिस कमिश्नर ने शोभा यात्रा के रास्ते की तैयारियों का जायजा लिया, अधिकारियों व संगठनों के प्रतिनिधियों के साथ की बैठक सांसद, डिप्टी कमिश्नर एवं पुलिस कमिश्नर ने शोभा यात्रा के रास्ते की तैयारियों का जायजा लिया, अधिकारियों व संगठनों के प्रतिनिधियों के साथ की बैठक
Next Article ਮੁੱਖ ਮੰਤਰੀ ਭਗਵੰਤ ਸਿੰਘ ਮਾਨ 24 ਨੂੰ ਮੁਕੇਰੀਆਂ ’ਚ ਜ਼ਿਲ੍ਹੇ ਦੇ ਵਪਾਰੀਆਂ ਨਾਲ ਕਰਨਗੇ ਮੁਲਾਕਾਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ 24 ਨੂੰ ਮੁਕੇਰੀਆਂ ’ਚ ਜ਼ਿਲ੍ਹੇ ਦੇ ਵਪਾਰੀਆਂ ਨਾਲ ਕਰਨਗੇ ਮੁਲਾਕਾਤ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?